Sun, 19 November 2017
Your Visitor Number :-   1108245
SuhisaverSuhisaver Suhisaver
ਪ੍ਰਦੁਮਣ ਕੇਸ; ਅਸ਼ੋਕ ਨੂੰ ਅਜੇ ਕਲੀਨ ਚਿੱਟ ਨਹੀਂ ਦਿੱਤੀ : ਸੀ ਬੀ ਆਈ               ਮੁਨਾਫਾਖੋਰੀ ਰੋਕੂ ਅਥਾਰਟੀ ਦੇ ਗਠਨ ਲਈ ਕੇਂਦਰ ਵੱਲੋਂ ਹਰੀ ਝੰਡੀ               ਦੱਖਣੀ ਕੋਰੀਆ ਵਿੱਚ ਭੂਚਾਲ ਦੇ ਝਟਕੇ              

ਚਿੰਤਪੁਰਨੀ ਮੈਡੀਕਲ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੂੰ ਦੂਜੇ ਕਾਲਜਾਂ ਵਿੱਚ ਤੁਰੰਤ ਤਬਦੀਲ ਕਰਨ ਦੀ ਮੰਗ

Posted on:- 12-09-2017

ਪੇਰੈਂਟਸ ਐਸੋਸੀਏਸ਼ਨ ਆਫ਼ ਚਿੰਤਪੁਰਨੀ ਮੈਡੀਕਲ ਕਾਲਜ, ਪਠਾਨਕੋਟ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਸ਼ੀਲ ਗਰਗ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਕੀਤੀ ਗਈ।ਮੀਟਿੰਗ ਦੌਰਾਨ ਚਿੰਤਪੁਰਨੀ ਮੈਡੀਕਲ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੂੰ ਦੋ ਮਹੀਨਿਆਂ ਦੇ ਅੰਦਰ ਅੰਦਰ ਰਾਜ ਦੇ ਹੋਰਨਾਂ ਕਾਲਜਾਂ ਵਿੱਚ ਤਬਦੀਲੀ ਕਰਨ ਸਬੰਧੀ ਸਤੰਬਰ 8, 2017 ਨੂੰ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਗਏ ਹੁਕਮਾਂ ਦੀ ਸਮੀਖਿਆ ਕੀਤੀ ਗਈ।

ਐਸੋਸੀਏਸ਼ਨ ਨੇ ਨਵੰਬਰ ਮਹੀਨੇ ਵਿੱਚ ਹੋਣ ਜਾ ਰਹੇ ਵਿਦਿਆਰਥੀਆਂ ਦੇ ਇਮਤਿਹਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇ ਨਜ਼ਰ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਰਾਜ ਦੇ ਹੋਰਨਾਂ ਕਾਲਜਾਂ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦਾ ਇੱਕ ਸਾਲ ਖਰਾਬ ਹੋਣ ਤੋਂ ਬਚਾਇਆ ਜਾ ਸਕੇ।

ਐਸੋਸੀਏਸ਼ਨ ਨੇ ਚਿੰਤਾ ਜ਼ਾਹਰ ਕੀਤੀ ਕਿ ਵਿਦਿਆਰਥੀਆਂ ਵੱਲੋਂ ਇਮਤਿਹਾਨਾਂ ਦੇ ਫਾਰਮ ਵੀ ਸਤੰਬਰ ਮਹੀਨੇ ਦੇ ਅਖੀਰ ਤੱਕ ਭਰੇ ਜਾਣੇ ਹਨ। ਮੀਟਿੰਗ ਦੌਰਾਨ ਐਸੋਸੀਏਸ਼ਨ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਕਾਲਜ ਅਥਾਰਟੀ ਜਾਣ-ਬੁੱਝ ਕੇ ਕੋਰਟ ਕੇਸ ਦੇ ਚਲਦਿਆਂ ਵਿਦਿਆਰਥੀਆਂ ਦੀਆਂ ਹਾਜ਼ਰੀਆਂ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਐਸੋਸੀਏਸ਼ਨ ਨੇ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਲਜ ਅਥਾਰਟੀ ਨੂੰ ਢੁਕਵੇਂ ਆਦੇਸ਼ ਦੇਵੇ ਕਿ ਉਹ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਦੀ ਕੋਸ਼ਿਸ਼ ਨਾ ਕਰੇ। ਮੀਟਿੰਗ ਵਿੱਚ ਵਰਿੰਦਰ ਗਰਗ ਉੱਪ ਪ੍ਰਧਾਨ, ਡਾ. ਅਨਿਲ ਪਾਠਕ, ਸੰਜੀਵ ਸਿੰਗਲਾ, ਦਿਨੇਸ਼ ਸ਼ਰਮਾ, ਅਰੁਣ ਬੱਤਰਾ ਅਤੇ ਡਾ. ਭੁਪਿੰਦਰ ਸਿੰਘ ਬੱਤਰਾ ਹਾਜ਼ਰ ਸਨ।

Comments

Name (required)

Leave a comment... (required)

Security Code (required)ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ