Fri, 26 April 2024
Your Visitor Number :-   7004107
SuhisaverSuhisaver Suhisaver

ਪ੍ਰਧਾਨ ਬਣਨ ਦਾ ਸ੍ਰੀਨਿਵਾਸਨ ਦਾ ਸੁਪਨਾ ਟੁੱਟਿਆ

Posted on:- 01-09-2014

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਈਪੀਐਲ ਵਿਚ ਭ੍ਰਿਸ਼ਟਾਚਾਰ ਖਿਲਾਫ਼ ਮੁਦਗਿਲ ਕਮੇਟੀ ਨੂੰ ਆਪਣੀ ਰਿਪੋਰਟ ਦੇਣ ਦੇ ਲਈ ਦੋ ਮਹੀਨੇ ਦਾ ਹੋਰ ਸਮਾਂ ਦਿੱਤਾ ਗਿਆ ਹੈ ਅਤੇ ਨਾਲ ਹੀ ਕਿਹਾ ਗਿਆ ਹੈ ਕਿ ਐਨ ਸ੍ਰੀਨਿਵਾਸਨ ਜਾਂਚ ਪੂਰੀ ਹੋਣ ਤੱਕ ਭਾਰਤੀ ਕ੍ਰਿਕਟਰ ਕੰਟਰੋਲ ਬੋਰਡ ਦੇ ਦੁਆਰਾ ਪ੍ਰਧਾਨ ਨਹੀਂ ਬਣ ਸਕਣਗੇ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਸੁਣਵਾਈ ਦੀ ਅਗਲੀ ਤਾਰੀਕ 10 ਨਵੰਬਰ ਤੈਅ ਕੀਤੀ ਹੈ। ਬੀਸੀਸੀਆਈ ਦੀ ਇਸ ਮਹੀਨੇ ਦੇ ਆਖਰੀ ਹਫ਼ਤੇ ਵਿਚ ਸਲਾਨਾ ਆਮ ਬੈਠਕ ਹੋਣੀ ਹੈ, ਜਿਸ ਵਿਚ ਨਵੇਂ ਅਹੁਦੇਦਾਰਾਂ ਦੀ ਚੋਣ ਹੋਣੀ ਹੈ। ਸੁਪਰੀਮ ਕੋਰਟ ਦੇ ਹੁਕਮ ਦੇ ਬਾਅਦ ਬੀਸੀਸੀਆਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਲੱਗ ਹੋਏ ਸ੍ਰੀਨਿਵਾਸਨ ਫਿਰ ਤੋਂ ਬੋਰਡ ਦੇ ਪ੍ਰਧਾਨ ਦਾ ਅਹੁਦਾ ਲੈਣ ਲਈ ਤਰਲੋਮੱਛੀ ਹੋ ਰਹੇ ਹਨ, ਪਰ ਮੁਦਗਿਲ ਕਮੇਟੀ ਦੇ ਮਿਲੇ ਫੈਸਲੇ ਨਾਲ ਉਨ੍ਹਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ।


Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ