Tue, 16 July 2019
Your Visitor Number :-   1768385
SuhisaverSuhisaver Suhisaver
ਕਰਨਾਟਕ: ਬਾਗ਼ੀਆਂ ਨੂੰ ਅਯੋਗ ਠਹਿਰਾਉਣ ਦੀ ਮੰਗ               ਸੀਬੀਆਈ ਵੱਲੋਂ ਚੰਡੀਗੜ੍ਹ ਸਮੇਤ ਦੇਸ਼ ਭਰ ’ਚ ਛਾਪੇ              

ਜੈਲਲਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ

Posted on:- 30-09-2014


ਨਵੀਂ ਦਿੱਲੀ :
ਕਰਨਾਟਕ ਹਾਈ ਕੋਰਟ ਦਾ ਵਿਸ਼ੇਸ਼ ਬੈਂਚ ਬੁੱਧਵਾਰ ਨੂੰ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰੇਗਾ।

ਕਰਨਾਟਕ ਦੀ ਵਿਸ਼ੇਸ਼ ਸੈਸ਼ਨ ਅਦਾਲਤ ਨੇ ਜੈਲਲਿਤਾ ਨੂੰ ਆਮਦਨ ਦੇ ਸਰੋਤਾਂ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਚਾਰ ਸਾਲ ਦੀ ਸਜ਼ਾ ਸੁਣਾਈ ਹੈ। ਜੈਲਲਿਤਾ ਨੇ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜੈਲਲਿਤਾ ਦੀ ਕਾਨੂੰਨੀ ਟੀਮ ਦੇ ਸੀਨੀਅਰ ਵਕੀਲ ਹਸ਼ਮਤ ਪਾਸਾ ਦੀ ਅਪੀਲ 'ਤੇ ਕਰਨਾਟਕ ਹਾਈਕੋਰਟ ਦੇ  ਮੁੱਖ ਜੱਜ ਜਸਟਿਸ ਡੀਐਚ ਬਘੇਲਾ ਨੇ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਹੈ। ਵਿਸ਼ੇਸ਼ ਬੈਂਚ ਦੀ ਪ੍ਰਧਾਨਗੀ ਜਸਟਿਸ ਰਤਨਾਕਲਾ ਕਰ ਰਹੇ ਹਨ।
ਇਸ ਤੋਂ ਪਹਿਲਾਂ ਜਸਟਿਸ ਰਤਨਾਕਲਾ ਨੇ ਜੈਲਲਿਤਾ ਦੀ ਜ਼ਮਾਨਤ ਅਰਜ਼ੀ 'ਤੇ ਮੰਗਲਵਾਰ ਨੂੰ ਸੁਣਵਾਈ ਕਰਦਿਆਂ ਇਸ ਦੀ ਅਗਲੀ ਸੁਣਵਾਈ 6 ਅਕਤੂਬਰ ਤੱਕ ਟਾਲ ਦਿੱਤੀ ਸੀ। ਵਕੀਲ ਪਾਸਾ ਨੇ ਦੱਸਿਆ ਕਿ ਜ਼ਮਾਨਤ ਅਰਜ਼ੀ ਵਿਸ਼ੇਸ਼ ਬੈਂਚ ਸਾਹਮਣੇ ਬੁੱਧਵਾਰ ਨੂੰ ਪੇਸ਼ ਕੀਤੀ ਜਾਵੇਗੀ। ਜੈਲਲਿਤਾ 'ਤੇ ਵਕੀਲਾਂ ਨੇ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਹਿਯੋਗੀ ਸ਼ਸ਼ੀ ਕਲਾ, ਇਲਾਵਾਰਾਸੀ ਅਤੇ ਸੁਧਾਕਰਨ ਵੱਲੋਂ ਹਾਈ ਕੋਰਟ ਦੇ ਸਾਹਮਣੇ ਚਾਰ ਵੱਖ-ਵੱਖ ਅਰਜ਼ੀਆਂ ਦਾਖ਼ਲ ਕੀਤੀਆਂ ਹੋਈਆਂ ਹਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ