Fri, 04 December 2020
Your Visitor Number :-   3141702
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਕਾਂਗਰਸ ਨੇ ਆਜ਼ਾਦ ਨੂੰ ਦਿੱਤੀ ਕਸ਼ਮੀਰ ਚੋਣਾਂ ਦੀ ਕਮਾਨ

Posted on:- 08-11-2014

ਨਵੀਂ ਦਿੱਲੀ : ਕਾਂਗਰਸ ਨੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਜੰਮੂ ਕਸ਼ਮੀਰ ਵਿੱਚ ਪ੍ਰਚਾਰ ਮੁਹਿੰਮ ਦੀ ਜ਼ਿੰਮੇਵਾਰੀ ਦੇ ਕੇ ਉਨ੍ਹਾਂ ਦਾ ਪੂਰਾ ਧਿਆਨ ਪ੍ਰਦੇਸ ਵਿੱਚ ਹੋਣ ਵਾਲੀਆਂ ਚੋਣਾਂ 'ਤੇ ਕੇਂਦਰਤ ਕਰਨ ਨੂੰ ਕਿਹਾ ਹੈ। ਪਾਰਟੀ ਮੰਨ ਰਹੀ ਹੈ ਕਿ ਇਸ ਸਮੇਂ ਪ੍ਰਦੇਸ ਵਿੱਚ ਕਾਂਗਰਸ ਦੇ ਹਾਲਾਤ ਠੀਕ ਨਹੀਂ ਹਨ। ਨੈਸ਼ਨਲ ਕਾਂਗਰਸ ਦੇ ਨਾਲ ਸਾਂਝੀ ਸਰਕਾਰ ਵਿੱਚ ਸ਼ਾਮਲ ਰਹੀ ਕਾਂਗਰਸ ਨੂੰ ਵਿਰੋਧੀ ਵੋਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵਿੱਚ ਰਾਜ ਸਰਕਾਰ ਦੇ ਕੰਮਕਾਰ ਨੂੰ ਲੈ ਕੇ ਕਾਫ਼ੀ ਨਰਾਜ਼ਗੀ ਰਹੀ ਹੈ। ਕਾਂਗਰਸ ਨੇ ਆਖ਼ਰੀ ਸਮੇਂ ਵਿੱਚ ਨੈਸ਼ਨਲ ਕਾਨਫਰੰਸ ਨਾਲ ਨਾਤਾ ਤੋੜ ਕੇ ਪਾਰਟੀ ਦੇ ਪ੍ਰਤੀ ਲੋਕਾਂ ਦੀ ਨਰਾਜ਼ਗੀ ਘਟ ਕਰਨ ਦਾ ਯਤਨ ਕੀਤਾ ਸੀ, ਪਰ ਪਾਰਟੀ ਨੂੰ ਲੋਕਾਂ ਦਾ ਭਰੋਸਾ ਜਿੱਤਣ ਦੇ ਲਈ ਨਵੇਂ ਸਿਰੇ ਤੋਂ ਰਣਨੀਤੀ ਬਣਾਉਣੀ ਹੋਵੇਗੀ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ