Tue, 15 June 2021
Your Visitor Number :-   5029203
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਜੇਕਰ ਐਨਸੀਪੀ ਨੇ ਭਾਜਪਾ ਨੂੰ ਹਮਾਇਤ ਦਿੱਤੀ ਤਾਂ ਸ਼ਿਵ ਸੈਨਾ ਵਿਰੋਧੀ ਧਿਰ 'ਚ ਬੈਠੇਗੀ : ਊੁਧਵ

Posted on:- 09-11-2014

suhisaver

ਨਵੀਂ ਦਿੱਲੀ, ਮੁੰਬਈ : 9 ਨਵੰਬਰ
ਸ਼ਿਵ ਸੈਨਾ ਨੇ ਅੱਜ ਐਲਾਨ ਕੀਤਾ ਹੈ ਕਿ ਜੇਕਰ ਸੋਮਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਵੱਲੋਂ ਭਾਜਪਾ ਦੀ ਹਮਾਇਤ ਕੀਤੀ ਗਈ ਤਾਂ ਸ਼ਿਵ ਸੈਨਾ  ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ 'ਚ ਬੈਠੇਗੀ। ਪਾਰਟੀ ਮੁਖੀ ਉਧਵ ਠਾਕਰੇ ਨੇ ਮੁੰਬਈ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ 'ਤੇ ਸ਼ਰਦ ਪਵਾਰ ਤੋਂ ਸਮਰਥਨ ਲੈਣ ਦਾ ਦੋਸ਼ ਲਗਾਇਆ ਹੈ। 

ਉਧਵ ਠਾਕਰੇ ਨੇ ਕਿਹਾ ''ਸ਼ਰਦ ਪਵਾਰ ਉਹ ਸ਼ਖ਼ਸ ਹਨ, ਜਿਨ੍ਹਾਂ ਨੇ ਭਗਵਾ ਦਹਿਸ਼ਤਵਾਦ ਸ਼ਬਦ ਦਾ ਇਸਤੇਮਾਲ ਕੀਤਾ ਸੀ, ਅਸੀਂ ਅਜਿਹੀ ਪਾਰਟੀ ਨਾਲ ਨਹੀਂ ਖੜ੍ਹ ਸਕਦੇ।'' ਉਧਵ ਠਾਕਰੇ ਨੇ ਕਿਹਾ ਕਿ ਉਹ ਅੱਜ ਵੀ ਭਾਜਪਾ ਨਾਲੋਂ ਨਾਤਾ ਤੋੜਨ ਦੇ ਪੱਖ਼ ਵਿੱਚ ਨਹੀਂ ਹਨ। ਸੁਰੇਸ਼ ਪ੍ਰਭੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਉਧਵ ਠਾਕਰੇ ਨੇ ਮੰਦਭਾਗਾ ਦੱਸਿਆ। ਉਧਵ ਨੇ ਇਹ ਐਲਾਨ ਵੀ ਕੀਤਾ ਕਿ ਏਕਨਾਥ ਸ਼ਿੰਦੇ ਪਾਰਟੀ ਦੇ ਵਿਧਾਇਕਾਂ ਦੇ ਆਗੂ ਹੋਣਗੇ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਘੱਟ ਗਿਣਤੀ ਸਰਕਾਰ ਨੇ ਭਰੋਸੇ ਦਾ ਵੋਟ ਹਾਸਲ ਕਰਨਾ ਹੈ। ਦੱਸਣਾ ਬਣਦਾ ਹੈ ਕਿ ਨਰਿੰਦਰ ਮੋਦੀ ਦੀ ਕੈਬਨਿਟ ਦੇ ਪਹਿਲੇ ਵਿਸਥਾਰ ਵਿੱਚ ਸ਼ਿਵ ਸੈਨਾ ਵੱਲੋਂ ਕਿਸੇ ਆਗੂ ਨੇ ਸਹੁੰ ਨਹੀਂ ਚੁੱਕੀ। ਐਤਵਾਰ ਨੂੰ ਪਾਰਟੀ ਦੇ ਸਾਂਸਦ ਅਨਿਲ ਦੇਸਾਈ ਦਿੱਲੀ ਹਵਾਈ ਅੱਡੇ ਤੋਂ ਵਾਪਸ ਮੁੰਬਈ ਪਰਤ ਗਏ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ