Sun, 15 September 2019
Your Visitor Number :-   1805750
SuhisaverSuhisaver Suhisaver
ਗਣਪਤੀ ਵਿਸਰਜਨ ਦੌਰਾਨ ਵੱਖ-ਵੱਖ ਥਾਵਾਂ 'ਤੇ ਡੁੱਬਣ ਨਾਲ 33 ਮੌਤਾਂ               ਚਿਦੰਬਰਮ ਦੀ ਆਤਮ-ਸਮਰਪਣ ਦੀ ਪਟੀਸ਼ਨ ਖ਼ਾਰਜ              

ਚੱਬੇਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਸਫਾਈ ਪ੍ਰਬੰਧਾਂ ਦਾ ਮਾੜਾ ਹਾਲ

Posted on:- 25-09-2013

suhisaver

-ਸ਼ਿਵ ਕੁਮਾਰ ਬਾਵਾ

ਮਾਹਿਲਪੁਰ:— ਹਰ ਰੋਜ ਡੇਂਗੂ ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ , ਸਿਹਤ ਵਿਭਾਗ ਵਲੋਂ ਅਲੱਗ ਅਲੱਗ ਜਗਾ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਤਾਂ ਕਿ ਡੇਂਗੂ ਦੇ ਕਹਿਰ ਤੋਂ ਬਚਿਆ ਜਾ ਸਕੇ ਪ੍ਰੰਤੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਦੇ ਅਧਿਕਾਰੀਆਂ ਨੂੰ ਸਕੂਲ ਵਿੱਚ ਪ੍ਹੜ ਰਹੇ ਵਿਦਿਆਰਥੀਆਂ ਦੀ ਸਿਹਤ ਦਾ ਕੋਈ ਧਿਆਨ ਨਹੀਂ ਹੈ। ਸਕੂਲ ਵਿੱਚ ਸਾਈਕਲ ਸਟੈਂਡ ਦੀ ਸਥਿਤੀ ਦੇਖਣ ਯੋਗ ਹੈ। ਚਾਰੇ ਪਾਸੇ ਜੰਗਲ ਵਰਗੇ ਹਾਲਾਤ ਬਣੇ ਹੋਏ ਹਨ। ਕਲਾਸਾਂ ਦੇ ਬਾਹਰ ਝਾੜੀਆਂ ਜਿਵੇਂ ਅਧਿਆਪਕਾਂ ਨੂੰ ਦੰਦੀਆਂ ਦਿਖਾ ਰਹੀਆਂ ਹੋਣ।

ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਕੂਲ ਵਿੱਚ ਸਫਾਈ ਨਾ ਕਰਵਾਈ ਗਈ ਤਾਂ ਬੱਚਿਆਂ ਨੂੰ ਡੇਂਗੂ ਦੀ ਬਿਮਾਰੀ ਹੋ ਸਕਦੀ ਹੈ ਜੋ ਕਿ ਜਾਨ ਲੇਵਾ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਸਕੂਲ ਵਿੱਚੋਂ ਇੱਕ ਸੱਪ ਵੀ ਨਿਕਲਿਆ ਜਿਸਨੂੰ ਇੱਕ ਅਧਿਆਪਕ ਨੇ ਮਾਰਿਆ ਜਿਸ ਕਾਰਨ ਵਿਦਿਆਰਥੀਆਂ ਵਿੱਚ ਅਤਿ ਸਹਿਮ ਪਾਇਆ ਜਾ ਰਿਹਾ। ਇਸ ਦੇ ਬਾਵਜੂਦ ਵੀ ਸਕੂਲ ਪ੍ਰਬੰਧਕਾਂ ਵਲੋਂ ਸਕੂਲ ਵਿੱਚ ਸਫਾਈ ਕਰਵਾਉਣ ਬਾਰੇ ਕਦੇ ਨਹੀਂ ਸੋਚਿਆ ਗਿਆ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਸੁਖਵਿੰਦਰ ਕੌਰ ਵਲੋਂ ਪੁੱਛਣ ਤੇ ਦੱਸਿਆ ਉਹਨਾਂ ਵੱਲੋਂ ਹੁਣੇ ਹੀ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੀ ਸਫਾਈ ਕਰਵਾਉਣ ਲਈ ਕਿਹਾ ਗਿਆ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ